ਨਿਊਜ਼ ਪੰਜਾਬ
13 ਦਸੰਬਰ 2025
ਫਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਵੱਲੋਂ ਗੁਰਪ੍ਰੀਤ ਸਿੰਘ ਸੇਖੋਂ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਗੁਰਪ੍ਰੀਤ ਸੇਖੋਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ,ਜਿਸ ‘ਤੇ ਹਾਈ ਕੋਰਟ ਨੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਦਰਅਸਲ ‘ਚ ਫਿਰੋਜ਼ਪੁਰ ਪੁਲਿਸ ਨੇ ਦੇਰ ਰਾਤ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. ਦੀ ਧਾਰਾ 7/51 (ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੁਆਰਾ ਰੋਕਥਾਮੀ ਗ੍ਰਿਫ਼ਤਾਰੀ) ਤਹਿਤ ਉਸ ਵੇਲੇ ਗ੍ਰਿਫ਼ਤਾਰ ਕਰ ਕੀਤਾ ਸੀ ,ਜਦੋਂ ਉਹ ਆਪਣੀ ਪਤਨੀ ਲਈ ਚੋਣ ਪ੍ਰਚਾਰ ਕਰ ਕਰ ਰਹੇ ਸੀ। ਉਸਦੇ ਦੋ ਮਹਿਲਾ ਰਿਸ਼ਤੇਦਾਰ ਜਿਨ੍ਹਾਂ ਵਿਚ ਇੱਕ ਉਸ ਦੀ ਪਤਨੀ ਮਨਦੀਪ ਕੌਰ (ਬਾਜ਼ੀਦਪੁਰ ਜ਼ੋਨ) ਅਤੇ ਕੁਲਜੀਤ ਕੌਰ (ਫਿਰੋਜ਼ਸ਼ਾਹ ਜ਼ੋਨ), ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਰਹੀਆਂ ਹਨ, ਸੇਖੋਂ ਨਿੱਜੀ ਤੌਰ ‘ਤੇ ਉਨ੍ਹਾਂ ਦੀ ਮੁਹਿੰਮ ਦੀ ਅਗਵਾਈ ਕਰ ਰਿਹਾ ਹੈ।
