
ਭਾਈ ਸਿੰਘ ਹਰਜੀਤ ਸਿੰਘ ਦੇ ਹਜੂਰੀ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਕੀਤਾ ਨਿਹਾਲ
******************
ਲੁਧਿਆਣਾ,12 ਦਸੰਬਰ( ਰਣਜੀਤ ਸਿੰਘ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਹਰਜੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਮਹਿੰਦਰ ਸਿੰਘ ਡੰਗ,ਅਤੱਰ ਸਿੰਘ ਮਕੱੜ ਰਜਿੰਦਰ ਸਿੰਘ ਡੰਗ,ਬਲਬੀਰ ਸਿੰਘ ਭਾਟੀਆ,ਹਰਪਾਲ ਸਿੰਘ ਖਾਲਸਾ , ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ,ਅਵਤਾਰ ਸਿੰਘ ਬੀ.ਕੇ, ,ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
***********************
