ਬਾਬਾ ਫਤਿਹ ਸਿੰਘ ਜੀ ਜਨਮ ਦਿਵਸ ਕਥਾ…. ਵਿਚਾਰ ਭਾਈ ਹਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 14 ਦਸੰਬਰ 2025

ਨਿਊਜ਼ ਪੰਜਾਬ 

ਬਾਬਾ ਫਤਿਹ ਸਿੰਘ ਜੀ ਜਨਮ ਦਿਵਸ ਕਥਾ…. ਵਿਚਾਰ ਭਾਈ ਹਰਪਾਲ ਸਿੰਘ ਜੀ 

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ**੨੯ ਮੱਘਰ ੫੫੭, ੧੪ ਦਸੰਬਰ ੨੦੨੫ ੴ🙏

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ॥

ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

੧ਓ ਸਤਿਗੁਰ ਪ੍ਰਸਾਦਿ।।

ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥*

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।

*ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥*

ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।

*ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥*

ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

*रागु देवगंधारी महला ५ घरु ॥*

राग देवगंधारी, घर ३ में गुरु अर्जनदेव जी की बाणी। *੧ਓ ਸਤਿਗੁਰ ਪ੍ਰਸਾਦਿ।।*

*मीता ऐसे हरि जीउ पाए ॥ छोडि न जाई सद ही संगे अनदिनु गुर मिलि गाए ॥१॥ रहाउ ॥*

हे भाई! मैने ऐसे मित्र प्रभु जी खोज लिए हैं,जो मुझे छोड़ कर नहीं जाते, मेरे साथ रहते हैं, गुरु को मिल के में हर समय उस के गुण गाता रहता हूँ।१।रहाउ।

*मिलिओ मनोहरु सरब सुखैना तिआगि न कतहू जाए ॥ अनिक अनिक भाति बहु पेखे प्रिअ रोम न समसरि लाए ॥१॥*

हे भाई! मेरे मन को मोह लेने वाला, मुझे सारे सुख देने वाला प्रभु मिल गया है, मुझे छोड़ के वह और कहीं भी नहीं जाता, (सुखो के इकरार करने वाले) और बहुत अनेकों किस्मो के (व्यक्ति) देख लिए हैं, परन्तु कोई भी प्यारे प्रभु के एक बाल की बराबरी भी नहीं कर सकता।१।

मंदरि भागु सोभ दुआरै अनहत रुणु झुणु लाए ॥ कहु नानक सदा रंगु माणे ग्रिह प्रिअ थीते सद थाए ॥२॥१॥२७॥*

हे नानक! कह-जिस जिव के हिरदय-घर में प्रभु जी सदा के लिए आ टिकते हैं, वह सदा आत्मिक आनंद मनाता हैं, उस के हृदय -घर में भाग्य जग जाता है, उस के हृदय में इक रस, धीरे धीरे ख़ुशी का गीत होता रहता है, उस को प्रभु के दर से सोभा मिलती है।२।१।२७।

🙏ਵਾਹਿਗੁਰੂ ਜੀ ਕਾ ਖਾਲਸਾ🙏

🙏ਵਾਹਿਗੁਰੂ ਜੀ ਕੀ ਫਤਿਹ🙏