ਨਿਊਜ਼ ਪੰਜਾਬ
15 ਦਸੰਬਰ 2025
ਪੰਜਾਬ ਭਰ ਦੇ ਸਾਰੇ ਸਕੂਲਾਂ ’ਚ ਸਰਦੀਆਂ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਠੰਢ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ।
