
*ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ-ਭੁਪਿੰਦਰ ਸਿੰਘ*
ਲੁਧਿਆਣਾ – ( ਰਣਜੀਤ ਸਿੰਘ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਾਲ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮਨਾਉਦਿਆ ਹੋਇਆ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁ.ਸ੍ਰੀ ਪਾਉਟਾ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋ ਸੇਧ ਲੈ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਦਸ਼ਮੇਸ਼ ਪਿਤਾ ਦੇ ਲਾਲ ਧੰਨ ਧੰਨ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸੇ ਵਿੱਚੋਂ ਮਿਲੀ ਸਿੱਖੀ ਦੀ ਗੁੜਤੀ ਸਦਕਾ ਆਪ ਜੀ ਆਪਣੇ ਧਰਮ ਵਿੱਚ ਪ੍ਰੱਪਕ ਰਹੇ ਅਤੇ ਸਿੱਖੀ ਸਿਦਕ ,ਅਣਖ ਤੇ ਗੈਰਤ ਨੂੰ ਬਹਾਲ ਰੱਖਦਿਆਂ ਜ਼ਬਰ ਦਾ ਮੁਕਾਬਲਾ ਪੂਰੀ ਦਲੇਰੀ ਨਾਲ ਕਰਕੇ ਛੋਟੀ ਉਮਰ ਵਿੱਚ ਆਪਣੀ ਸ਼ਹਾਦਤ ਦੇ ਕੇ ਸਿੱਖੀ ਦੇ ਝੰਡੇ ਨੂੰ ਬੁਲੰਦ ਕੀਤਾ।ਜਿਸ ਦੇ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਜੀ ਦੇ ਛੋਟੇ ਲਾਲਾ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦਿਨ ਸਾਥੀਆਂ ਨੇ ਸਾਂਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਅਮਨਦੀਪ ਸਿੰਘ
ਹਜ਼ੂਰੀ ਰਾਗੀ ਗੁ.ਸ੍ਰੀ ਪਾਉਟਾ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ਅਤੇ ਜਾਣਕਾਰੀ ਦੇਦਿਆ ਹੋਇਆ ਕਿਹਾ ਕਿ ਅਗਲੇ ਹਫਤੇ ਦੇ ਕੀਰਤਨ ਸਮਾਗਮ ਅੰਦਰ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕਰਨਗੇ!ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,ਸੁਰਿੰਦਰਪਾਲ ਸਿੰਘ ਭੁਟੀਆਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਤਰਲੋਚਨ ਸਿੰਘ ਸਾਂਭਰ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆਂ,ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!
.
.
.
