ਨਿਊਜ਼ ਪੰਜਾਬ
17 ਦਸੰਬਰ 2025
ਬਰਨਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਘੁੰਨਸ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਮਾਂ ਅਤੇ ਧੀ ਦੀ ਦਰਦਨਾਕ ਮੌਤ ਹੋ ਗਈ, ਅਤੇ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਪਾ ਮੰਡੀ ਦਾ ਰਹਿਣ ਵਾਲਾ ਡਰਾਈਵਰ ਮੰਗਲੇਸ਼ ਕੁਮਾਰ ਆਪਣੀ ਪਤਨੀ ਸ਼ੈਲੀ ਅਤੇ ਡੇਢ ਸਾਲ ਦੀ ਧੀ ਮੁਹਰੀਨ ਨਾਲ ਆਪਣੀ ਕਾਰ ਵਿੱਚ ਬਰਨਾਲਾ ਤੋਂ ਵਾਪਸ ਆ ਰਿਹਾ ਸੀ।
ਇਹ ਹਾਦਸਾ ਬਰਨਾਲਾ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਘੁੰਨਸ ਢਾਬੇ ਦੇ ਸਾਹਮਣੇ ਸੜਕ ‘ਤੇ ਖੜ੍ਹੇ ਇੱਕ ਟਰੱਕ ‘ਚ ਕਾਰ ਦੇ ਵਿੱਚ ਵੱਜਣ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਦੀ ਲਾਪਰਵਾਹੀ ਬਹੁਤ ਗੰਭੀਰ ਸੀ। ਕਾਰ ਚਾਲਕ ਮੰਗਲੇਸ਼ ਕੁਮਾਰ ਗੰਭੀਰ ਜ਼ਖਮੀ ਹੋ ਗਿਆ।ਉਸਨੂੰ ਬਰਨਾਲਾ ਤੋਂ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਸਬ-ਡਵੀਜ਼ਨ ਤਪਾ ਮੰਡੀ ਦੇ ਡੀਐਸਪੀ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਭੱਜ ਗਿਆ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
