ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਾਈ ਸੁਖਜੀਤ ਸਿੰਘ ਬਾਬਾ ਬਕਾਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ

**************

ਲੁਧਿਆਣਾ, 17 ਦਸੰਬਰ (ਰਣਜੀਤ ਸਿੰਘ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਸੁਖਜੀਤ ਸਿੰਘ ਬਾਬਾ ਬਕਾਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋ ਭਾਈ ਸੁਖਜੀਤ ਸਿੰਘ ਬਾਬਾ ਬਕਾਲੇ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ ਰਜਿੰਦਰ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ ਹਰਮੀਤ ਸਿੰਘ ਡੰਗ ਗੁਰਬਚਨ ਸਿੰਘ ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ,ਦਵਿੰਦਰ ਸਿੰਘ ਬਿੱਟੂ ,ਖੁਸ਼ਹਾਲ ਚਸਿੰਘ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਦਾਨ ਸਿੰਘ ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ,ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ਤੇ ਹਾਜਰ ਸਨ ।