ਰਾਣਾ ਬਲਾਚੌਰੀਆ ਕਤਲ ਮਾਮਲਾ: ਮਾਸਟਰਮਾਈਂਡ ਅਸ਼ਵਿੰਦਰ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ, ਦੋ ਸ਼ੂਟਰਾਂ ਨਾਲ ਪੁਲਿਸ ਐਨਕਾਊਂਟਰ

ਨਿਊਜ਼ ਪੰਜਾਬ

17 ਦਸੰਬਰ 2025

ਰਾਣਾ ਬਲਾਚੌਰੀਆ ਕੇਸ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਤਲਕਾਂਡ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦੀ ਮੁਸ਼ਤੈਦੀ ਕਰਕੇ 24 ਘੰਟਿਆਂ ਦੇ ਅੰਦਰ ਹੱਲ ਕਰ ਲਿਆ ਗਿਆ ਹੈ। ਅਸ਼ਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਬਲਾਚੌਰੀਆ ਕਤਲਕਾਂਡ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਅਸ਼ਵਿੰਦਰ ਤਰਨਤਾਰਨ ਦਾ ਰਹਿਣ ਵਾਲਾ ਹੈ ।

ਦੱਸ ਦੇਈਏ ਕਿ ਇਸੇ ਮਾਮਲੇ ਵਿਚ ਹੀ ਮੋਹਾਲੀ ਤੇ ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਬਲਾਚੌਰੀਆ ਕਤਲ ਮਾਮਲੇ ‘ਚ ਪੁਲਿਸ ਨੇ 2 ਸ਼ੂਟਰਾਂ ਦਾ ਐਨਕਾਊਂਟਰ ਕੀਤਾ ਹੈ। ਸੂਤਰਾਂ ਮੁਤਾਬਕ ਇੱਕ ਸ਼ੂਟਰ ਦੇ ਮਾਰੇ ਜਾਣ ਦੀ ਖਬਰ ਹੈ ਤੇ 2 ਪੁਲਿਸ ਮੁਲਾਜ਼ਮਾਂ ਦੇ ਗੋਲੀਆਂ ਲੱਗੀਆਂ ਹੈ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਆਦਿਤਿਆ ਅਤੇ ਕਰਨ ਵਜੋਂ ਹੋਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਆਖਿਰ ਰਾਣਾ ਬਲਾਚੌਰੀਆ ਦਾ ਕਤਲ ਕਿਉਂ ਕੀਤਾ ਗਿਆ। ਕੁਝ ਹੀ ਸਮੇਂ ਵਿਚ ਪੁਲਿਸ ਵੱਲੋਂ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ। ਇਕ ਸ਼ੂਟਰ ਦਾ ਲਾਲੜੂ ਨੇੜੇ ਅੰਬਾਲਾ ਹਾਈਵੇ ‘ਤੇ ਇਹ ਐਨਕਾਊਂਟਰ ਕੀਤਾ ਗਿਆ ਹੈ। ਤੇ ਦੂਜੇ ਸ਼ੂਟਰ ਦਾ ਅੰਮ੍ਰਿਤਸਰ ਵਿਚ ਐਨਕਾਊਂਟਰ ਕੀਤਾ ਗਿਆ ਹੈ।