ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਜਪ ਤਪ ਸਮਾਗਮ ਕਰਵਾਇਆ – ਕੁਲਵਿੰਦਰ ਸਿੰਘ ਬੈਨੀਪਾਲ 

ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਜਪ ਤਪ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਇਆ ਗਿਆ। ਸਵੇਰੇ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ, ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸ਼ਰਵਣ ਕਰਵਾਏ। ਅਤੇ ਮੀਤ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੀਆ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾ ਨੂੰ ਪੋਹ ਮਹੀਨੇ ਦੀ ਸੰਗਰਾਂਦ ਦੀ ਮਹਤੱਤਾਂ ਵਾਰੇ ਚਾਨਣਾ ਪਾਇਆ ਅਤੇ ਬਾਬਾ ਦੀਪ ਸਿੰਘ ਜੀ ਦੀਆਂ ਕੁਰਬਾਨੀਆਂ ਵਾਰੇ ਜਾਣੂ ਕਰਵਾਇਆ। ਜਪ ਤਪ ਸਮਾਗਮ ਦੁਪਹਿਰ 12 ਵਜੈ ਆਰੰਭ ਕੀਤਾ ਗਿਆ ਜਿਸ ਵਿੱਚ ਜਪੁਜੀ ਸਾਹਿਬ ਦੇ ਪੰਜ ਪਾਠ, ਚੋਪਈ ਸਾਹਿਬ ਦੇ ਪਾਠ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ ਬੀਬੀ ਮਨਜੀਤ ਕੌਰ ਕੁਲਜੀਤ ਕੌਰ ਸਿਮਰਨ ਕੌਰ ਨੇ ਕੀਤਾ।ਅਤੇ ਬਾਅਦ ਵਿੱਚ ਦੇ ਬੀਬੀ ਅਮ੍ਰਿਤਪਾਲ ਕੌਰ ਅਤੇ ਰਾਜਨੀਇੰਦਰ ਕੌਰ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸ਼ੰਗਤਾ ਨੇ ਭਾਰੀ ਗਿਣਤੀ ਵਿੱਚ ਸਮੂਲੀਅਤ ਕਰਕੇ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਕੇ ਆਪਣਾ ਜੀਵਨ ਸਫਲਾ ਕਿਤਾ।ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਟਾਇਮ ਸਿਰ ਪਹੁੰਚਕੇ ਕੇ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕੀਤਾ। ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਈਆਂ । ਸੰਗਤਾਂ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਜਗਮੋਹਨ ਸਿੰਘ ਬੀਬੀ ਮਨਜੀਤ ਕੌਰ ਬੀਬੀ ਕੁਲਜੀਤ ਕੌਰ ਬੀਬੀ ਸਿਮਰਨ ਕੌਰ ਅਮ੍ਰਿਤਪਾਲ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਕਰਮਜੀਤ ਕੌਰ ਰਵਿੰਦਰ ਕੌਰ ਰਹੈਜਾ ਬੀਬੀ ਦਵਿੰਦਰ ਕੌਰ ਬੀਬੀ ਗੁਰਪ੍ਰੀਤ ਕੌਰ ਖੁਰਾਨਾ, ਰਜਿੰਦਰ ਕੌਰ ਬੀਬੀ ਪਰਮਿੰਦਰ ਕੌਰ ਨਿਰਮਲ ਕੌਰ ਪਾਇਲ ਅਤੇ ਜਸਵਿੰਦਰ ਕੌਰ ਪਾਇਲ ਰਾਜਨੀਇੰਦਰ ਕੌਰ