ਨਿਊਜ਼ ਪੰਜਾਬ
ਸਰਹਿੰਦ ਦੀਆਂ ਨੀਹਾਂ ਸ਼ਹੀਦੀ ਸਮਾਗਮ ਗੁ:ਫਤਿਹਗੜ੍ਹ ਸਾਹਿਬ, ਸਰਹਿੰਦ……ਵਿਚਾਰ ਭਾਈ ਪਿੰਦਰਪਾਲ ਸਿੰਘ ਜੀ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ**੪ ਪੋਹ ੫੫੭, ੧੮ ਦਸੰਬਰ ੨੦੨੫ ੴ* ☬ 🙏
ਸਲੋਕ ਮਃ ੧ ॥
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥
ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । (ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) । ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ। (ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1।
सलोक मः १ ॥
ना सति दुखीआ ना सति सुखीआ ना सति पाणी जंत फिरहि ॥ ना सति मूंड मुडाई केसी ना सति पड़िआ देस फिरहि ॥ ना सति रुखी बिरखी पथर आपु तछावहि दुख सहहि ॥ ना सति हसती बधे संगल ना सति गाई घाहु चरहि ॥ जिसु हथि सिधि देवै जे सोई जिस नो देइ तिसु आइ मिलै ॥ नानक ता कउ मिलै वडाई जिसु घट भीतरि सबदु रवै ॥ सभि घट मेरे हउ सभना अंदरि जिसहि खुआई तिसु कउणु कहै ॥ जिसहि दिखाला वाटड़ी तिसहि भुलावै कउणु ॥ जिसहि भुलाई पंध सिरि तिसहि दिखावै कउणु ॥१॥
अर्थ: (तप आदि से) दुखी होने में (सिद्धि और महानता की प्राप्ति) नहीं है, सुख में भी नहीं, और पानी में खड़े हो के भी नहीं है (अगर ऐसा होता तो बेअंत) जीव जो पानी में ही विचरते हैं (उन्हें सहज ही सिद्धि मिल जाती)। सिर के केश मुनाने में (भाव, रुंड-मुंड हो जाने पर) सिद्धि नहीं है; इस बात में भी (जीवन-मनोरथ की) सिद्धि नहीं कि विद्वान बन के (और लोगों को चर्चा में जीतने के लिए) देश-देशांतरों में फिरें। रुखों-वृक्षों और पत्थरों पर भी सिद्धि नहीं है ये अपने आप को कटाते हैं और (कई किस्म के) दुख बर्दाश्त करते हैं (भाव, रुखो-वृक्षों व पत्थरों की तरह ही जड़ हो के अपने ऊपर कई तरह के कष्ट सहने से भी जनम-मनोरथ की सिद्धि प्राप्त नहीं होती)। (कमर के साथ संगल बाँधने से भी) सिद्धि नहीं है, हाथी संगलों से ही बँधे होते हैं; (कंद-मूल खाने में भी) सिद्धि नहीं है, गाएं घास चुगती ही हैं (भाव, हाथियों की तरह संगल बाँधने में और गायों की तरह कंद-मूल खाने में भी सिद्धि की प्राप्ति नहीं है)। जिस प्रभू के हाथ में सफलता है अगर वह स्वयं दे और जिसको देता है उसको प्राप्त होती है। हे नानक! महानता (आदर व वडिआई) उस जीव को मिलता है जिसके हृदय में (प्रभू की सिफतसालाह का) शबद हर वक्त मौजूद है। (प्रभू तो ऐसे कहता है कि जीवों के) सारे शरीर मेरे (शरीर) हैं, मैं सबमें बसता हूँ, जिस जीव को मैं गलत रास्ते पर डाल देता हूँ उसको कौन समझा सकता है? जिसको मैं सुंदर (बढ़िया) रास्ता दिखा देता हूँ उसको कौन भुला सकता है? जिसको मैंने (जिंदगी के) सफर के आरम्भ में भटका दिया उसको रास्ता कौन दिखा सकता है?।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏🌷🙏🚩🚩
