ਨਿਊਜ਼ ਪੰਜਾਬ
19 ਦਸੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਕੱਲ੍ਹ 20 ਦਸੰਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਦੁਪਹਿਰ 3:00 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਆਯੋਜਿਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੰਜਾਬ ਨਾਲ ਸੰਬੰਧਿਤ ਕਈ ਮਹੱਤਵਪੂਰਨ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ ਅਤੇ ਰਾਜ ਦੇ ਹਿੱਤ ਵਿੱਚ ਕੁਝ ਵੱਡੇ ਨੀਤੀਗਤ ਫੈਸਲੇ ਵੀ ਲਏ ਜਾ ਸਕਦੇ ਹਨ। ਕੈਬਨਿਟ ਮੀਟਿੰਗ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
