ਨਿਊਜ਼ ਪੰਜਾਬ
20 ਦਸੰਬਰ 2025
ਪਾਕਿਸਤਾਨੀ ਮੀਡੀਆ ਮੁਤਾਬਕ ਇੱਕ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ ਤੋਸ਼ਾਖਾਨਾ 2 ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਸੈਂਟਰਲ ਸ਼ਾਹਰੁਖ ਅਰਜੁਮੰਦ ਨੇ ਅਦਿਆਲਾ ਜੇਲ੍ਹ ਵਿੱਚ 80 ਸੁਣਵਾਈਆਂ ਤੋਂ ਬਾਅਦ ਫੈਸਲਾ ਸੁਣਾਇਆ।
ਪਾਕਿਸਤਾਨੀ ਮੀਡੀਆ ਮੁਤਾਬਕ ਇਹ ਮਾਮਲਾ ਇੱਕ ਮਹਿੰਗੇ ਬੁਲਗਾਰੀ ਗਹਿਣਿਆਂ ਦੇ ਸੈੱਟ ਦੀ ਖਰੀਦ ਨਾਲ ਜੁੜਿਆ ਹੈ, ਜੋ ਕਿ ਮਈ 2021 ਵਿੱਚ ਸਾਊਦੀ ਕਰਾਊਨ ਪ੍ਰਿੰਸ ਵੱਲੋਂ ਇਮਰਾਨ ਨੂੰ ਇੱਕ ਸਰਕਾਰੀ ਦੌਰੇ ਦੌਰਾਨ ਤੋਹਫ਼ੇ ਵਿੱਚ ਦਿੱਤਾ ਗਿਆ ਸੀ। ਦੋਸ਼ ਹੈ ਕਿ ਇਸ ਨੂੰ ਕਾਫ਼ੀ ਘੱਟ ਕੀਮਤ ‘ਤੇ ਖਰੀਦਿਆ ਗਿਆ ਸੀ।
ਰਿਪੋਰਟਾਂ ਮੁਤਾਬਕ ਦੋਵਾਂ ਨੂੰ 16.4 ਮਿਲੀਅਨ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਕਾਨੂੰਨ ਮੁਤਾਬਕ ਜੁਰਮਾਨਾ ਅਦਾ ਨਾ ਕਰਨ ‘ਤੇ ਵਾਧੂ ਜੇਲ੍ਹ ਦੀ ਸਜ਼ਾ ਹੋਵੇਗੀ।
