ਨਿਊਜ਼ ਪੰਜਾਬ
20 ਦਸੰਬਰ 2025
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਨੂੰ ਲੈ ਕੇ ਸੂਬਾ ਸਰਕਾਰ ਨੇ ਗੰਭੀਰ ਚਿੰਤਾ ਜਤਾਈ ਹੈ, ਜਿਸ ’ਤੇ ਵਿਸਤ੍ਰਿਤ ਚਰਚਾ ਲਈ 30 ਦਸੰਬਰ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸਕੀਮ ਦੇ ਨਾਮ ਬਦਲਣ ਦੇ ਖਿਲਾਫ ਨਹੀਂ ਹੈ, ਪਰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਕੰਮਕਾਜ ਅਤੇ ਦਿਨਾਂ ਦੀ ਗਿਣਤੀ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ’ਤੇ ਸੂਬਾ ਆਪਣਾ ਪੱਖ ਸਪੱਸ਼ਟ ਕਰੇਗਾ।
