
ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਅਤੇ ਸਿੰਘਾਂ ਰਤਨ ਸ਼ਮਾਗਮ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਲੁਧਿਆਣਾ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਸੇਵਕ ਨੌਜਵਾਨ ਸਭਾ ਦੁੱਗਰੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਨਾਲ ਮਨਾਏ ਗਏ।
ਸਮਾਗਮ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਸ਼ੁਰੂ ਹੋਇਆ ਸੱਭ ਤੋਂ ਪਹਿਲਾਂ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਮਨਦੀਪ ਸਿੰਘ ਨੇ ਸੰਗਤਾਂ ਨੂੰ ਸ੍ਰਵਣ ਕਰਵਾਏ ਅਤੇ ਨਿਤਨੇਮ ਅਤੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਿਤੇ ਗਏ ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਜੀ ਲੁਧਿਆਣੇ ਵਾਲੀਆ ਨੇ ਸੰਗਤਾਂ ਨੂੰ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀਆ ਸਹੀਦੀਆਂ ਵਾਰੈ ਸੰਗਤਾ ਨਾਲ ਵਿਚਾਰ ਸਾਂਝੇ ਕੀਤੇ
ਅਤੇ ਸਾਮ ਦੇ ਸਮਾਗਮ ਵਿੱਚ ਗਿਆਨੀ ਸਨਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਗਗਨਦੀਪ ਸਿੰਘ ਲੁੱਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਏ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਊਨਾ ਤੋਂ ਬਾਅਦ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਵਾਲਿਆਂ ਬੀਬੀਆਂ ਨੇ ਕੀਰਤਨ ਦੀ ਸੇਵਾ ਨਿਭਾਈ। ਅਤੇ ਊਨਾ ਤੋਂ ਬਾਅਦ ਭਾਈ ਸਤਿੰਦਰ ਪਾਲ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸ੍ਰਵਨ ਕਰਵਾਇਆ। ਅਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਸ੍ਰਵਨ ਕਰਵਾਏ ਅਤੇ ਭਾਰੀ ਗਿਣਤੀ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਦਰਬਾਰ ਹਾਲ ਵਿੱਚ ਬੈਠੀਆ ਸੰਗਤਾਂ ਨੇ ਜੈਕਾਰਿਆਂ ਨਾਲ ਭਾਈ ਸਾਹਿਬ ਦਾ ਸਨਮਾਨ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਜਸਵਿੰਦਰ ਸਿੰਘ ਅਤੇ ਊਨਾ ਦੇ ਸਾਥੀਆਂ ਨੇ ਸਾਂਝੇ ਤੋਰ ਤੇ ਰਾਗੀ ਸਿੰਘਾਂ ਦਾ ਗੁਰੂ ਘਰ ਦੀ ਬਖਸ਼ੀਸ਼ ਸਿਰੋਪਾਓ ਨਾਲ ਸਨਮਾਨ ਵੀ ਕੀਤਾ।ਅਰਦਾਸ ਹੁਕਮਨਾਮੇ ਤੋਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈਕੇ ਆਪਣਾ ਜੀਵਨ ਜਿਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਸਮਾਗਮਾਂ ਦੌਰਾਨ ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਨੌਜਵਾਨ ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਦਲਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਅਮਨਦੀਪ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਜੋੜਾ ਘਰ ਵਾਲੇ ਪਲਵਿੰਦਰ ਸਿੰਘ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ
