ਨਿਊਜ਼ ਪੰਜਾਬ
22 ਦਸੰਬਰ 2025
ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨੇ ਸੋਮਵਾਰ ਨੂੰ ਕਥਿਤ ਤੌਰ ’ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਹ ਗੰਭੀਰ ਹਾਲਤ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੂੰ ਤੁਰੰਤ ਪਾਰਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਵੱਜੀ ਹੈ।
ਜਾਣਕਾਰੀ ਅਨੁਸਾਰ, ਘਟਨਾ ਤੋਂ ਪਹਿਲਾਂ ਸਾਬਕਾ ਆਈਜੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਆਖਰੀ ਚਿੱਠੀ ਲਿਖੀ ਸੀ। ਪੁਲਿਸ ਨੂੰ ਮੌਕੇ ਤੋਂ 12 ਪੰਨਿਆਂ ਦਾ ਹੱਥ ਨਾਲ ਲਿਖਿਆ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ 8.10 ਕਰੋੜ ਰੁਪਏ ਦੀ ਔਨਲਾਈਨ ਧੋਖਾਧੜੀ ਦਾ ਜ਼ਿਕਰ ਦੱਸਿਆ ਜਾ ਰਿਹਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਅਮਰ ਸਿੰਘ ਚਾਹਲ ਦੇ ਘਰ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
