ਲੁਧਿਆਣਾ, 22 ਦਸੰਬਰ -ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਿੰਘਾ ਸਿੰਘਣੀਆਂ ਦੀਆ ਸਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਆਰੰਭ ਹੋ ਗਏ ਹਨ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ 31 ਦਸੰਬਰ ਤੱਕ ਜਾਰੀ ਰਹਿਣਗੇ ਜਿੰਨਾ ਵਿਚ ਸਵੇਰ ਤੋਂ ਨਿਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਕਰਕੇ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਸੰਗਤਾ ਨੂੰ ਨਿਹਾਲ ਕੀਤਾ ਅਤੇ ਸ਼ੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਿਤੇ ਗਏ। ਗੁਰੂ ਘਰ ਦੇ ਮੀਤ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਹੀਦੀਆਂ ਵਾਰੈ ਸੰਗਤਾ ਨਾਲ ਵਿਚਾਰ ਸਾਂਝੇ ਕੀਤੇ। ਜਦੋਂ ਕਿ ਸਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ।ਸੰਤ ਬਾਬਾ ਅਮੀਰ ਸਿੰਘ ਜੀ ਜਵੱਦੀ ਟਕਸਾਲ ਵਾਲੀਆਂ ਨੇ ਗੁਰੂ ਸਾਹਿਬ ਦੇ ਆਨੰਦਪੁਰ ਸਾਹਿਬ ਦਾ ਕਿਲਾ ਛਡਣ ਦੇ ਟਾਇਮ ਤੱਕ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਬਾਬਾ ਅਮੀਰ ਸਿੰਘ ਜੀ ਜਵੱਦੀ ਟਕਸਾਲ ਵਾਲੀਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਨਿਹਾਲ ਕੀਤਾ। ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ। ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਟਾਇਮ ਸਿਰ ਪਹੁੰਚਕੇ ਕੇ ਕੀਰਤਨ ਅਤੇ ਕਥਾ ਸਮਾਗਮ ਦਾ ਲਾਹਾ ਲੈਣ ਅਤੇ ਆਪਣਾ ਜੀਵਨ ਸਫਲਾ ਕਰਨ। ਸਮਾਗਮ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਦਲਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਬਲਜੀਤ ਸਿੰਘ ਬਲਵੀਰ ਸਿੰਘ ਜੋੜਾ ਘਰ ਵਾਲੇ ਪਲਵਿੰਦਰ ਸਿੰਘ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਅਤੇ ਹੋਰ
ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀਆ ਸਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਦੀ ਆਰੰਬਤਾ – ਕੁਲਵਿੰਦਰ ਸਿੰਘ ਬੈਨੀਪਾਲ
