ਨਿਊਜ਼ ਪੰਜਾਬ
24 ਦਸੰਬਰ 2025
ਰੇਲਵੇ ਵਿਭਾਗ ਵੱਲੋਂ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਸੁਵਿਧਾ ਲਈ ਇੱਕ ਅਹਿਮ ਫੈਸਲਾ ਲਿਆ ਗਿਆ ਹੈ। 25 ਤੋਂ 27 ਦਸੰਬਰ ਤੱਕ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹੋਣ ਵਾਲੇ ਤਿੰਨ ਦਿਨਾਂ ਦੇ ਸ਼ਹੀਦੀ ਸਮਾਗਮ ਦੌਰਾਨ ਲਗਭਗ 50 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਰੇਲਵੇ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਉਹ 14 ਰੇਲਗੱਡੀਆਂ ਵੀ ਤਿੰਨ ਦਿਨਾਂ ਲਈ ਰੋਕਣ ਦਾ ਫੈਸਲਾ ਕੀਤਾ ਹੈ, ਜੋ ਆਮ ਤੌਰ ‘ਤੇ ਇੱਥੇ ਨਹੀਂ ਰੁਕਦੀਆਂ। ਇਸ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਰੇਲ ਯਾਤਰਾ ਰਾਹੀਂ ਦਰਸ਼ਨ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।
