ਨਿਊਜ਼ ਪੰਜਾਬ
ਠੰਡਾ ਬੁਰਜ ਅਤੇ ਕਚਹਿਰੀ ਦੀ ਦਰਦਨਾਕ ਦਾਸਤਾਨ…..ਵਿਚਾਰ ਗਿਆਨੀ ਹਰਪਾਲ ਸਿੰਘ ਜੀ
Amrit wele da mukhwakh shri Harmandar sahib amritsar sahib ji, Ang-521,25-December-2025
ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧।ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨।(ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ।ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ।(ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ।(ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ।੧੩
सलोक मः ५ ॥ लधमु लभणहारु करमु करंदो मा पिरी ॥ इको सिरजणहारु नानक बिआ न पसीऐ ॥१॥ {पन्ना 521}
अर्थ: जब मेरे प्यारे पति ने (मेरे पर) बख्शिश की तो मैंने ढूँढने योग्य प्रभू को ढूँढ लिया, (अब) हे नानक! एक करतार ही (हर जगह) दिखाई दे रहा है, कोई और नहीं दिखता।1।
मः ५ ॥ पापड़िआ पछाड़ि बाणु सचावा संन्हि कै ॥ गुर मंत्रड़ा चितारि नानक दुखु न थीवई ॥२॥ {पन्ना 521}
अर्थ: हे नानक! सॅच (भाव, सिमरन) का तीर तान के चंदरे पापों को भगा के, सतिगुरू का सोहाना मंत्र चेते कर, (इस तरह) दुख नहीं व्याप्ता।2।
पउड़ी ॥ वाहु वाहु सिरजणहार पाईअनु ठाढि आपि ॥ जीअ जंत मिहरवानु तिस नो सदा जापि ॥ दइआ धारी समरथि चुके बिल बिलाप ॥ नठे ताप दुख रोग पूरे गुर प्रतापि ॥ कीतीअनु आपणी रख गरीब निवाजि थापि ॥ आपे लइअनु छडाइ बंधन सगल कापि ॥ तिसन बुझी आस पुंनी मन संतोखि ध्रापि ॥ वडी हूं वडा अपार खसमु जिसु लेपु न पुंनि पापि ॥१३॥ {पन्ना 521}
अर्थ: (हे भाई!) उस करतार को ‘धन्य धन्य’ कह जिस ने (तेरे अंदर) स्वयं ठंड डाली है, उस प्रभू को याद कर जो सब जीवों पर मेहरवान है।
समर्थ प्रभू ने (जिस मनुष्य पर) मेहर की है उसके सारे प्रलाप समाप्त हो गए हैं, पूरे गुरू के प्रताप से उसके (सारे) कलेश, दुख और रोग दूर हो गए।
(जिन) गरीबों (भाव, जो दर पे आ गिरे हैं) को निवाज के पीठ ठोक के (उनकी) रक्षा उस (प्रभू) ने खुद की है, उनके सारे बंधन कट के उनको (विकारों से) उसने खुद छुड़ा लिया है, संतोष से तृप्त हो जाने के कारण उनके मन की आस पूरी हो गई है उनकी तृष्णा मिट गई है।
(पर) बेअंत (प्रभू) पति सबसे बड़ा है उसको (जीवों के किए) पुन्य अथवा पाप से (जाती तौर पर) कोई लाग-लबेड़ नहीं होता।13।
🙏🙏🙏🙏🙏
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
