ਨਿਊਜ਼ ਪੰਜਾਬ
27 ਦਸੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਹਾਈ ਲੈਵਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਡੀਜੀਪੀ ਗੌਰਵ ਯਾਦਵ ਸਮੇਤ ਕਈ ਉੱਚ ਅਧਿਕਾਰੀ ਹਾਜ਼ਰ ਸਨ।ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕੁੱਲ 85,418 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਇਸ ਦੌਰਾਨ ਅਪਰਾਧਾਂ ਦੀ ਰੋਕਥਾਮ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸਮੀਖਿਆ ਕੀਤੀ ਗਈ।
ਸੀਐਮ ਮਾਨ ਨੇ ਸਪੱਸ਼ਟ ਨਿਰਦੇਸ਼ ਦਿੱਤਾ ਕਿ ਜਨਤਾ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਮਾਮਲੇ ਵਿੱਚ ਨਿਰਪੱਖ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨਿਕ ਤੰਤਰ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ਬਣਾਈਆਂ ਜਾਣ।
ਇਸ ਮੀਟਿੰਗ ਵਿੱਚ ਅਪਰਾਧ ਕੰਟਰੋਲ, ਸਾਈਬਰ ਕ੍ਰਾਈਮ, ਨਸ਼ਿਆਂ ’ਤੇ ਕਾਬੂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ’ਤੇ ਖਾਸ ਧਿਆਨ ਕੇਂਦਰਿਤ ਕਰਨ ਤੇ ਜ਼ੋਰ ਦਿੱਤਾ ਗਿਆ।
