ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਲੁਧਿਆਣਾ 27 ਦਸੰਬਰ : ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ। ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸਵਰਨ ਸਿੰਘ ਮਹੌਲੀ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਦਵਿੰਦਰ ਕੌਰ ਸੋਹਲ, ਬਲਜੀਤ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਚਰਨਜੀਤ ਕੌਰ, ਤਨਵੀਰ ਕੌਰ, ਸਰਬਜੀਤ ਕੌਰ ਚੀਮਾ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ। ਫੋਟੋ : ਕੀਰਤਨ ਕਰਦੇ ਹੋਏ ਭਾਈ ਗੁਰਸ਼ਰਨ ਸਿੰਘ ਕੋਮਲ ਹਜੂਰੀ ਰਾਗੀ ਗੁਰਦੁਆਰਾ ਸਾਹਿਬ ਅਤੇ ਉਨ੍ਹਾਂ ਦੇ ਸਾਥੀ