ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਸਫਲਤਾ, 5 ਕਿਲੋ ਹੈਰੋਇਨ ਸਮੇਤ ਇੱਕ ਮੁਲਜ਼ਮ ਕਾਬੂ

ਨਿਊਜ਼ ਪੰਜਾਬ

28 ਦਸੰਬਰ 2025

ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਪੁਲਿਸ ਨੂੰ ਨਸ਼ਿਆਂ ਖਿਲਾਫ ਵੱਡੀ ਸਫਲਤਾ ਹਾਸਲ ਹੋਈ ਹੈ।ਇਸ ਤਹਿਤ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵੱਲੋਂ ਡੂੰਘੀਆਂ ਸਾਜ਼ਿਸ਼ਾਂ ਤਹਿਤ ਲਗਾਤਾਰ ਸਰਹੱਦ ਪਾਰ ਤੋਂ ਨਸ਼ਾ ਤੇ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ, ਜਿਸ ਕਰਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। DGP ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਜਿਹੜੀ ਖੇਪ ਬਰਾਮਦ ਕੀਤੀ ਗਈ ਹੈ ਉਸ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕੀਤਾ ਜਾਣਾ ਸੀ। ਪਰ ਹੁਣ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਉਮੀਦ ਹੈ ਕਿ ਇਸ ਸਬੰਧੀ ਹੋਰ ਵੱਡੇ ਖੁਲਾਸੇ ਹੋਣਗੇ।