ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵੱਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਲੁਧਿਆਣਾ 28 ਦਸੰਬਰ: ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਗਲੀ ਨੰਬਰ 1 ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।

ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਜਦੀਕੀ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ, ਬੈਂਡ ਬਾਜਿਆਂ ਅਤੇ ਸਬਦੀ ਜੱਥਿਆਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਉਸਤਤ ਵਿੱਚ ਕੀਰਤਨ ਕਰਕੇ ਸਮੂਹ ਵਾਤਾਵਰਣ ਨੂੰ ਨਾਨਕ ਬਾਣੀ ਨਾਲ ਸਰਾਬੋਰ ਕਰ ਦਿੱਤਾ ਗਿਆ। ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵਾਗਤੀ ਸਟੇਜਾਂ ਅਤੇ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ ਦੀ ਅਗਵਾਈ ਹੇਠ ਲੰਗਰ ਅਤੇ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਨੂੰ ਧਰਮ, ਸੱਚ ਅਤੇ ਇਨਸਾਫ ਲਈ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਉਪਦੇਸ਼ਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਗੁਰਦੁਆਰਾ ਸਾਹਿਬ ਦੇ ਉੱਪ ਚੇਅਰਮੈਨ ਸੋਹਣ ਸਿੰਘ ਗੋਗਾ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਉੱਭੀ, ਸੁਖਵਿੰਦਰ ਸਿੰਘ ਦਹੇਲਾ, ਜੋਗਾ ਸਿੰਘ, ਇਕਬਾਲ ਸਿੰਘ ਬਾਲੀ, ਗੁਰਵਿੰਦਰ ਸਿੰਘ ਗਿੰਦਾ, ਦਰਸ਼ਨ ਸਿੰਘ ਚਾਨੀ, ਚਰਨਜੀਤ ਸਿੰਘ ਚੰਨਾ, ਕੁਲਵਿੰਦਰ ਸਿੰਘ ਕਲਸੀ, ਰਤਨਦੀਪ ਸਿੰਘ ਬਿਰਦੀ, ਗੁਰਪ੍ਰੀਤ ਸਿੰਘ ਨਾਗੀ, ਆਕਾਸ਼ ਵਰਮਾ, ਸਾਗਰ ਤੁਲੀ, ਸਿਮਰਨਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਮਨਜੀਤ ਕੌਰ, ਹਰੀ ਸਿੰਘ, ਬਲਵੀਰ ਸਿੰਘ, ਹਰਭਜਨ ਕੌਰ, ਸੁਰਜੀਤ ਕੌਰ, ਹਰਪਾਲ ਸਿੰਘ ਗਹੀਰ, ਭਾਈ ਕੁਲਬੀਰ ਸਿੰਘ, ਚਤਰ ਸਿੰਘ, ਕੜਾਕਾ ਸਿੰਘ ਖਾਲਸਾ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਨਗਰ ਕੀਰਤਨ ਵਿੱਚ ਸਮੂਲੀਅਤ ਕੀਤੀ। ਫੋਟੋ: ਨਗਰ ਕੀਰਤਨ ਦੀ ਆਰੰਭਤਾ ਸਮੇਂ ਕੁੰਦਨ ਸਿੰਘ ਨਾਗੀ, ਹਰਜਿੰਦਰ ਸਿੰਘ ਸੰਧੂ, ਸੋਹਣ ਸਿੰਘ ਗੋਗਾ, ਨਰਿੰਦਰ ਸਿੰਘ ਉੱਭੀ ਤੇ ਹੋਰ