ਨਿਊਜ਼ ਪੰਜਾਬ
ਸਾਖੀ ਬਾਬਾ ਮੋਤੀ ਰਾਮ ਮਹਿਰਾ ਜੀ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੫ ਪੋਹ ੫੫੭, ੨੯ ਦਸੰਬਰ ੨੦੨੫ ੴ* ☬ 🙏
ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ {ਪੰਨਾ 547}
ਅਰਥ: ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ, ਤੂੰ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂ। ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ।੧।
ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ {ਪੰਨਾ 547}
ਅਰਥ: ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਹੇ ਪ੍ਰਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। (ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। (ਹੇ ਭਾਈ!) ਨਾਨਕ ਬੇਨਤੀ ਕਰਦਾ ਹੈ-ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ।੨।
ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ {ਪੰਨਾ 547}
ਅਰਥ: ਹੇ ਰਾਮ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ) । ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ।੩।
ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ {ਪੰਨਾ 547}
ਅਰਥ: ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ।
ਹੇ ਨਾਨਕ! ਆਖ-) ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ।੪।੫।੮।
बिहागड़ा महला ५ छंत ॥
सुनहु बेनंतीआ सुआमी मेरे राम ॥ कोटि अप्राध भरे भी तेरे चेरे राम ॥ दुख हरन किरपा करन मोहन कलि कलेसह भंजना ॥ सरनि तेरी रखि लेहु मेरी सरब मै निरंजना ॥ सुनत पेखत संगि सभ कै प्रभ नेरहू ते नेरे ॥ अरदासि नानक सुनि सुआमी रखि लेहु घर के चेरे ॥१॥
अर्थ: हे मेरे मालिक! मेरी विनती सुन। (हम जीव) करोड़ों पापों से लिबड़े हुए हैं, पर फिर भी तेरे (दर के) दास हैं। हे दुखों का नाश करने वाले! हे कृपा करने वाले! हे मोहन! हे हमारे दुख-कष्ट दूर करने वाले! हे सर्व-व्यापक! हे निर्लिप प्रभु! मैं तेरी शरण आया हूँ, मेरी लज्जा रख ले। हे प्रभु! तू हमारे अति नजदीक बसता है, तू सब जीवों के अंग-संग रहता है, तू सब जीवों की अरदासें सुनता है, तू सब जीवों के किए काम देखता है। हे मेरे स्वामी! नानक की विनती सुन। मैं तेरे घर का गुलाम हूँ, मेरी इज्जत रख ले।1।
तू समरथु सदा हम दीन भेखारी राम ॥ माइआ मोहि मगनु कढि लेहु मुरारी राम ॥ लोभि मोहि बिकारि बाधिओ अनिक दोख कमावने ॥ अलिपत बंधन रहत करता कीआ अपना पावने ॥ करि अनुग्रहु पतित पावन बहु जोनि भ्रमते हारी ॥ बिनवंति नानक दासु हरि का प्रभ जीअ प्रान अधारी ॥२॥
अर्थ: हे प्रभु! तू सब ताकतों का मालिक है, हम (तेरे दर पर) निमाणे से भिखारी हैं। हे मुरारी! मैं माया के मोह में डूबा रहता हूँ, मुझे (मोह में से) निकाल ले। मैं लोभ में, मोह में, विकार में बँधा रहता हूँ। हे प्रभु! हम जीव अनेक पाप कमाते रहते हैं। (हे भाई!) एक कर्तार ही निर्लिप रहता है, और बंधनो से आजाद है, हम जीव तो अपने किए कर्मों का फल भुगतते रहते हैं। हे विकारियों को पवित्र करने वाले प्रभु! मेहर कर, अनेक जूनियों में भटक-भटक के (मेरी आत्मा) थक गई है। (हे भाई!) नानक विनती करता है: नानक उस हरि का उस प्रभु का दास है जो (सब जीवों की) जिंद का प्राणों का आसरा है।2।
तू समरथु वडा मेरी मति थोरी राम ॥ पालहि अकिरतघना पूरन द्रिसटि तेरी राम ॥ अगाधि बोधि अपार करते मोहि नीचु कछू न जाना ॥ रतनु तिआगि संग्रहन कउडी पसू नीचु इआना ॥ तिआगि चलती महा चंचलि दोख करि करि जोरी ॥ नानक सरनि समरथ सुआमी पैज राखहु मोरी ॥३॥
अर्थ: हे राम! तू बड़ी ताकत वाला है, मेरी मति तो छोटी सी है (तेरे बड़प्पन को समझ नहीं सकती)। हे प्रभु! तेरी निगाह सदा एकसार है तू अकृतघनों ना-शुक्रों को भी पालता रहता है। हे कर्तार! हे बेअंत प्रभु! तू जीवों की समझ से परे व अथाह है, मैं नीच जीवन वाला (तेरे बारे में) कुछ भी नहीं जान सकता। हे प्रभु! तेरा कीमती नाम छोड़ के मैं कौड़ियां इकट्ठी करता रहता हूँ, मैं पशु-स्वभाव वाला हूँ, नीच हूँ, अंजान हूँ। मैं पाप कर-कर के (उस माया को ही) जोड़ता रहा जो कभी टिक के नहीं बैठती, जो जीवों का साथ छोड़ जाती है। हे नानक! (कह:) हे सब ताकतों के मालिक मेरे स्वामी! मैं तेरी शरण आया हूँ, मेरी इज्जत रख ले।3।
जा ते वीछुड़िआ तिनि आपि मिलाइआ राम ॥ साधू संगमे हरि गुण गाइआ राम ॥ गुण गाइ गोविद सदा नीके कलिआण मै परगट भए ॥ सेजा सुहावी संगि प्रभ कै आपणे प्रभ करि लए ॥ छोडि चिंत अचिंत होए बहुड़ि दूखु न पाइआ ॥ नानक दरसनु पेखि जीवे गोविंद गुण निधि गाइआ ॥४॥५॥८॥
अर्थ: गुणों की संगति में आ के (जिस मनुष्य ने) परमात्मा के महिमा के गीत गाने आरम्भ कर दिए (उस मनुष्य को) उस परमात्मा ने खुद अपने चरणों में जोड़ लिया जिससे (वह चिरों से) विछुड़ा चला आ रहा था। परमात्मा की महिमा के गीत सदा गाने की इनायत से आनंदमयी परमात्मा (हृदय में) प्रकट हो जाता है। (जिस मनुष्य के हृदय में प्रभु प्रकट होता है) प्रभु की संगति से उसकी हृदय-सेज आनंद-भरपूर हो जाती है, प्रभु उसको अपना (सेवक) बना लेता है।
हे नानक! (कह:) जो मनुष्य गुणों के खजाने परमात्मा की महिमा के गीत गाते हैं वह (अपने अंदर) परमात्मा का दर्शन करके आत्मिक जीवन वाले बन जाते हैं, वह दुनियावी चिन्ता-फिक्र त्याग के शांत-चिक्त हो जाते हैं, उनको दोबारा कोई दुख छू नहीं सकता।4।5।8।
🙏🙏🙏🙏🙏
