ਨਿਊਜ਼ ਪੰਜਾਬ
29 ਦਸੰਬਰ 2025
ਬਿਰਚ ਨਾਈਟ ਕਲੱਬ ਅੱਗਕਾਂਡ ਮਾਮਲੇ ਵਿੱਚ ਗੌਰਵ ਅਤੇ ਸੌਰਭ ਲੂਥਰਾ ਨੂੰ ਅਦਾਲਤ ਵੱਲੋਂ 9 ਜਨਵਰੀ 2026 ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਲੂਥਰਾ ਭਰਾਵਾਂ ਦੇ ਵਕੀਲ ਐਡਵੋਕੇਟ ਪਰਾਗ ਰਾਓ ਨੇ ਦੱਸਿਆ ਕਿ ਪੁਲਿਸ ਨੇ ਹੁਣ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਹੈ, ਜਿਸਦਾ ਅਰਥ ਹੈ ਕਿ ਪੁਲਿਸ ਹਿਰਾਸਤ ਦੌਰਾਨ ਦੀ ਜਾਂਚ ਲਗਭਗ ਪੂਰੀ ਹੋ ਚੁੱਕੀ ਹੈ। ਜੇ.ਸੀ. (Judicial Custody) ਨੂੰ ਨਿਆਂਇਕ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਮਨਜ਼ੂਰੀ ਮਿਲ ਗਈ ਹੈ। ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰ ਰਹੇ ਹਨ। ਦੱਸ ਦਈਏ ਕਿ 6 ਦਸੰਬਰ ਨੂੰ ਬਿਰਚ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
