ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਦੇ ਆਖਰੀ ਦਿਨ ਵੱਡੀ ਗਿਣਤੀ ਚ” ਸੰਗਤਾਂ ਨੇ ਭਰੀ ਹਾਜ਼ਰੀ – ਬੈਨੀਪਾਲ 

ਲੁਧਿਆਣਾ, 29 ਦਸੰਬਰ – ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦੀਆਂ ਦੀਆਂ ਸ਼ਹੀਦੀਆਂ ਦੀ ਸ਼ਹੀਦੀ ਵਾਰੇ ਜੋ ਸਮਾਗਮ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੈਂਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਆਰੰਬੇ ਗਏ ਸਨ। ਊਨਾ ਦੀ ਅੱਜ ਸਮਾਪਤੀ ਕੀਤੀ ਗਈ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਗਿਆਨੀ ਸਰਬਜੀਤ ਸਿੰਘ ਔਲਖ ਨੇ ਹਾਜ਼ਰੀ ਭਰੀ।ਜਿਸ ਵਿੱਚ ਅੱਜ ਸ਼ਾਮ ਰਹਿਰਾਸ ਦੀ ਚੌਕੀ ਤੋਂ ਬਾਅਦ ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਰਸਭੀਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆਂ। ਊਨਾ ਤੋਂ ਬਾਅਦ ਗਿਆਨੀ ਸਤਬਜੀਤ ਸਿੰਘ ਔਲਖ ਲੁੱਧਿਆਣੇ ਵਾਲੀਆਂ ਨੇ ਸੰਗਤਾਂ ਨੂੰ ਸਾਹਿਬਜ਼ਾਦੀਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਅੰਤਿਮ ਸੰਸਕਾਰ ਵਾਰੇ ਵਿਚਾਰ ਸਾਝੈ ਕੀਤੇ। ਅਤੇ ਬੱਚਿਆਂ ਨੂੰ ਸਵਾਲ ਜਵਾਬ ਵੀ ਕੀਤੇ ਗਏ ਜਿਨਾਂ ਬੱਚਿਆਂ ਨੇ ਠੀਕ ਜਵਾਬ ਦਿਤੇ ਊਨਾ ਨੂੰ ਸ਼੍ਰੋਮਣੀ ਕਮੇਟੀ ਦੇ ਮੈਡਲ ਅਤੇ ਇਨਾਮ ਭੀ ਦਿਤੇ ਗਏ ਭਾਰੀ ਗਿਣਤੀ ਵਿੱਚ ਹਾਜ਼ਰੀ ਭਰਕੇ ਸੰਗਤਾਂ ਨੇ ਆਪਣਾ ਜੀਵਨ ਸਫਲਾਂ ਕੀਤਾ। ਅਤੇ ਗੁਰਦੁਵਾਰਾ ਵਿੱਚ ਬਾਅਦ ਵਿੱਚ ਭਾਈ ਸਰੂਪ ਸਿੰਘ ਜੀ ਰੂਪ ਦੇ ਕੀਰਤਨੀ ਜੱਥੇ ਨੂੰ ਅਤੇ ਗਿਆਨੀ ਸਰਬਜੀਤ ਸਿੰਘ ਔਲਖ ਨੂੰ ਭੀ ਮੈਡਲ ਅਤੇ ਵਿਸ਼ੇਸ਼ ਸਨਮਾਨ ਚਿੰਨ ਨਾਲ ਸਨਮਾਨ ਭੀ ਕੀਤਾ ਗਿਆ। ਸਮਾਗਮ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਬਲਬੀਰ ਸਿੰਘ, ਕ੍ਰਿਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਚਰਨਜੀਤ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਰਘਬੀਰ ਸਿੰਘ, ਡਾਕਟਰ ਪ੍ਰੇਮ ਚਾਵਲਾ ਸਰਬਜੀਤ ਸਿੰਘ ਚਗਰ, ਜਗਮੋਹਨ ਸਿੰਘ, ਐਡਵੋਕੇਟ ਰਾਜਿੰਦਰ ਪਾਲ ਸਿੰਘ ਅਮਰਜੀਤ ਸਿੰਘ ਪਰਮਜੀਤ ਸਿੰਘ ਤਰਲੋਕ ਸਿੰਘ ਸੱਚਦੇਵਾ