ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਮੀਂਹ ਤੇ ਸੀਤ ਲਹਿਰ ਨਾਲ, ਮੌਸਮ ਵਿਭਾਗ ਵਲੋਂ ਔਰੇਂਜ ਚੇਤਾਵਨੀ ਜਾਰੀ

ਨਿਊਜ਼ ਪੰਜਾਬ

1 ਜਨਵਰੀ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਨਾਲ ਨਵੇਂ ਸਾਲ ਦੀ ਸ਼ੁਰੂਆਤ ਹੋਈ। ਕਈ ਇਲਾਕਿਆਂ ਵਿੱਚ ਸਵੇਰੇ ਹਲਕੀ ਤੇ ਭਾਰੀ ਬਾਰਿਸ਼ ਹੋਈ। ਚੰਡੀਗੜ੍ਹ, ਮੋਹਾਲੀ, ਜਲੰਧਰ ਅਤੇ ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਹਾਲਾਂਕਿ ਸੀਤ ਲਹਿਰ ਤੇ ਧੁੰਦ ਬਣੀ ਹੋਈ ਹੈ।

ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੇਂਜ ਚੇਤਾਵਨੀ ਜਾਰੀ ਕੀਤਾ ਹੈ। ਹਾਲਾਂਕਿ, ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ, ਜਦਕਿ ਗੁਰਦਾਸਪੁਰ 5.2 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ।ਨਵੇਂ ਸਾਲ ਦੀ ਆਮਦ ’ਤੇ 1 ਜਨਵਰੀ ਨੂੰ ਸੂਬੇ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪੈਣ ਅਤੇ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਤਿੰਨ ਜਨਵਰੀ ਤੱਕ ਔਰੇਂਜ ਅਤੇ 4 ਤੋਂ 6 ਜਨਵਰੀ ਤੱਕ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।