ਨਵੇਂ ਸਾਲ ਤੇ ਜਨਮ ਦਿਨ ਦੀਆਂ ਖੁਸ਼ੀਆ ਮਾਤਮ’ਚ ਤਬਦੀਲ;ਜਲੰਧਰ ਵਿੱਚ ਸ਼ਿਵ ਸੈਨਾ ਆਗੂ ਦੀਪਕ ਕੰਬੋਜ ਦੀ ਬੇਟੀ ਦੀ ਹੋਈ ਮੌਤ

ਨਿਊਜ਼ ਪੰਜਾਬ

1 ਜਨਵਰੀ 2026

ਜਲੰਧਰ ’ਚ ਨਵੇਂ ਸਾਲ ਦੀਆਂ ਖੁਸ਼ੀਆਂ ਇੱਕ ਪਰਿਵਾਰ ਲਈ ਉਸ ਸਮੇਂ ਮਾਤਮ ’ਚ ਬਦਲ ਗਈਆਂ ਜਦੋਂ ਗੀਜਰ ਗੈਸ ਚੜਣ ਕਾਰਨ 22 ਸਾਲਾਂ ਲੜਕੀ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕਾ ਸ਼ਿਵਸੈਨਾ ਆਗੂ ਦੀ ਧੀ ਹੈ ਜਿਸਦੀ ਪਛਾਣ 22 ਸਾਲਾਂ ਮੁਨਮੁਨ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਨਵੇਂ ਸਾਲ ਦੀ ਸ਼ਾਮ ਨੂੰ ਮੁਨਮੁਨ ਆਪਣੇ ਦੋਸਤਾਂ ਨਾਲ ਜਨਮਦਿਨ ਦੀ ਪਾਰਟੀ ਕਰਨ ਤੋਂ ਪਹਿਲਾਂ ਨਹਾਉਣ ਅਤੇ ਤਿਆਰ ਹੋਣ ਲਈ ਬਾਥਰੂਮ ਗਈ ਸੀ ਪਰ ਜਦੋਂ ਉਹ ਅੱਧੇ ਘੰਟੇ ਬਾਅਦ ਵੀ ਬਾਥਰੂਮ ਚੋਂ ਬਾਹਰ ਨਹੀਂ ਨਿਕਲੀ ਤਾਂ ਪਰਿਵਾਰ ਨੇ ਦਰਵਾਜ਼ਾ ਖੜਕਾਇਆ, ਪਰ ਕੋਈ ਜਵਾਬ ਨਹੀਂ ਆਇਆ। ਪਰਿਵਾਰ ਨੇ ਖਿੜਕੀ ਰਾਹੀਂ ਅੰਦਰ ਦੇਖਿਆ ਤਾਂ ਮੁਨਮੁਨ ਅੰਦਰ ਬੇਹੋਸ਼ ਪਈ ਹੋਈ ਸੀ। ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਉਸਨੂੰ ਬਾਹਰ ਕੱਢਿਆ ਅਤੇ ਡਾਕਟਰ ਕੋਲ ਲੈ ਗਏ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 22 ਸਾਲਾ ਮੁਨਮੁਨ ਵਜੋਂ ਹੋਈ ਹੈ।