ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਗਾਇਬ ਮਾਮਲੇ ‘ਚ SGPC ਦੇ CA ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਨਿਊਜ਼ ਪੰਜਾਬ

1 ਜਨਵਰੀ 2026

ਅੰਮ੍ਰਿਤਸਰ ਵਿੱਚ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ।ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸਤਿੰਦਰ ਸਿੰਘ ਕੋਹਲੀ ਐਸ.ਜੀ.ਪੀ.ਸੀ. ਦੇ ਆਡਿਟ ਦਾ ਕੰਮ ਦੇਖਦੇ ਸਨ ਤੇ 328 ਸਰੂਪਾਂ ਦੇ ਮਾਮਲੇ ਵਿਚ ਨਾਮਜ਼ਦ ਸਨ।