ਨਿਊਜ਼ ਪੰਜਾਬ
ਕਰਮਾੱ ਦਾ ਫਲ…..ਵਿਚਾਰ ਭਾਈ ਸੁਖਦੇਵ ਸਿੰਘ ਜੀ ਡੱਲਾ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੯ ਪੋਹ ੫੫੭, ੨ ਜਨਵਰੀ ੨੦੨੬ ੴ* ☬ 🙏
ਰਾਮਕਲੀ ਮਹਲਾ ੫ ॥
ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ {ਪੰਨਾ 885-886}
ਪਦਅਰਥ: ਤੂੰ ਜੀਵਹਿ = ਤੂੰ ਜੀਊਂਦਾ ਰਹੇਂਗਾ, ਤੈਨੂੰ ਆਤਮਕ ਜੀਵਨ ਮਿਲਿਆ ਰਹੇਗਾ। ਮਹਾ ਕਾਲੁ = ਭਿਆਨਕ ਆਤਮਕ ਮੌਤ।੧।ਰਹਾਉ।
ਕੋਟਿ = ਕ੍ਰੋੜਾਂ। ਭ੍ਰਮਿ ਭ੍ਰਮਿ ਭ੍ਰਮਿ = ਮੁੜ ਮੁੜ ਭਟਕ ਭਟਕ ਕੇ। ਆਇਓ = ਤੂੰ (ਇਸ ਮਨੁੱਖਾ ਜਨਮ ਵਿਚ) ਆਇਆ ਹੈਂ। ਵਡੈ ਭਾਗਿ = ਵੱਡੀ ਕਿਸਮਤ ਨਾਲ। ਪਾਇਓ = ਤੂੰ ਹਾਸਲ ਕੀਤਾ ਹੈ। ਸਾਧ ਸੰਗੁ = ਗੁਰੂ ਦਾ ਸਾਥ।੧।
ਉਧਾਰੁ = (ਕ੍ਰੋੜਾਂ ਜਨਮਾਂ ਤੋਂ) ਪਾਰ = ਉਤਾਰਾ। ਬਾਬਾ = ਹੇ ਭਾਈ! ਨਾਨਕੁ ਆਖੈ = ਨਾਨਕ ਦੱਸਦਾ ਹੈ।੨।
ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।
ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧।
ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।
रामकली महला ५ ॥
जपि गोबिंदु गोपाल लालु ॥ राम नाम सिमरि तू जीवहि फिरि न खाई महा कालु ॥१॥ रहाउ ॥ कोटि जनम भ्रमि भ्रमि भ्रमि आइओ ॥ बडै भागि साधसंगु पाइओ ॥१॥ बिनु गुर पूरे नाही उधारु ॥ बाबा नानकु आखै एहु बीचारु ॥२॥११॥ {पन्ना 885-886}
पद्अर्थ: तूं जीवहि = तू जीवित रहेगा, तुझे आत्मिक जीवन मिला रहेगा। महा कालु = भयानक आत्मिक मौत।1। रहाउ।
कोटि = करोड़ों। भ्रमि भ्रमि भ्रमि = बार बार भटक भटक के। आइओ = तू (इस मनुष्य जन्म में) आया है। वडै भागि = बड़ी किस्मत से। पाइओ = तूने हासिल किया है। साध संगु = गुरू का साथ।1।
उधारु = (करोड़ों जन्मों से) पार उतारा। बाबा = हे भाई! नानकु आखै = नानक बताता है।2।
अर्थ: हे भाई! गोबिंद (का नाम) जपा कर, सुंदर गोपाल का नाम जपा कर। हे भाई! परमात्मा का नाम सिमरा कर, (ज्यों ज्यों नाम सिमरेगा) तुझे उच्च आत्मिक दर्जा मिला रहेगा। भयानक आत्मिक मौत (तेरे आत्मिक जीवन को) फिर कभी खत्म नहीं कर सकेगी।1। रहाउ।
हे भाई! (अनेकों किस्म के) करोड़ों जन्मों में भटक के (अब तू मनुष्य जनम में) आया है, (और, यहाँ) बड़ी किस्मत से (तुझे) गुरू का साथ मिल गया है।1।
हे भाई! नानक (तुझे) यह विचार की बात बताता है- पूरे गुरू की शरण पड़े बिना (अनेकों जूनियों से) पार-उतारा नहीं हो सकता।2।11।
🙏🙏🙏🙏🙏
