ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖ਼ੇ ਅੱਜ 2 ਜਨਵਰੀ 2026 ਸ਼ੁੱਕਰਵਾਰ ਰਾਤ 7:30 में 9:00 ਤੱਕ ਪ੍ਰਸਿੱਧ ਪੰਥਕ ਢਾਡੀ ਜੱਥਾ ਗਿ. ਲਖਵਿੰਦਰ ਸਿੰਘ ਪਾਰਸ ਅੰਬਾਲਾ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ – ਕੁਲਵਿੰਦਰ ਸਿੰਘ ਬੈਨੀਪਾਲ

ਕੁਲਵਿੰਦਰ ਸਿੰਘ ਬੈਨੀਪਾਲ


ਨਵੇਂ ਸਾਲ ਦੇ ਆਗਮਨ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ =ਬੈਨੀਪਾਲ
ਲੁਧਿਆਣਾ, 2 ਦਸੰਬਰ -ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਨਵੇਂ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਗੁਰੂਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਨਾਲ ਕੀਰਤਨ ਸ਼ਮਾਗਮ ਕਰਵਾਏ ਗਏ ਜਿਸ ਵਿੱਚ
ਅੱਜ ਸਵੇਰੇ ਅਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਮਨਦੀਪ ਸਿੰਘ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦਾ ਕੀਰਤਨ ਸੰਗਤਾਂ ਨੂੰ ਸ਼ਰਵਣ ਕਰਵਾਈਆ ਅਤੇ ਸੰਗਤਾਂ ਨੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਿਤੇ ਅਤੇ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨੂੰ ਨਵੇਂ ਸਾਲ 2026 ਦੇ ਆਗਾਜ ਦੀ ਖੁਸ਼ੀ ਵਿੱਚ ਸਾਰੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਵਾਂ ਸਾਲ ਸਾਰੀਆ ਸੰਗਤਾਂ ਲਈ ਖੁਸੀਆ ਲੈਕੈ ਆਵੈ। ਰਹਿਰਾਸ ਸੋਧਰ ਦੀ ਚੌਂਕੀ ਤੋਂ ਬਾਅਦ ਭਾਈ ਉਂਕਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਾਕੇ ਗੁਰੂ ਜਸ ਨਾਲ ਜੋੜਿਆ ਅਤੇ ਸ਼ੰਗਤਾ ਨੂੰ ਆਉਣ ਵਾਲੇ ਨਵੇ ਸਾਲ ਦੀ ਵਧਾਈ ਵੀ ਦਿੱਤੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਅਤੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਅਤੇ ਚਰਨਜੀਤ ਸਿੰਘ ਪਾਇਲ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਉਂਕਾਰ ਸਿੰਘ ਦੇ ਕੀਰਤਨੀ ਜਥੇ ਦਾ ਸਨਮਾਨ ਵੀ ਕੀਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਨੂੰ ਆਉਣ ਵਾਲੇ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲਾ ਨਵਾਂ ਸਾਲ 2026 ਸਾਰੀਆ ਸੰਗਤਾਂ ਲਈ ਖੁਸੀਆ ਭਰੀਆ ਹੋਵੇ ਅਤੇ ਸੰਗਤਾਂ ਵੱਧ ਤੋਂ ਵੱਧ ਗੁਰੂਘਰ ਨਾਲ ਜੁੜਨ ਅਤੇ ਗੁਰੂ ਵਾਲੀਆ ਬਣਨ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੇ ਦੁੱਧ ਜਲੇਬੀਆਂ ਦੀ ਸੇਵਾ ਪਾਇਲ ਪਰਿਵਾਰ ਵੱਲੋਂ ਕੀਤੀ ਗਈ ਅਤੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵੱਲੋਂ ਮਨਜੀਤ ਸਿੰਘ ਪਾਇਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਗੁਰਦੀਪ ਸਿੰਘ ਕਾਲੜਾ ਕ੍ਰਿਪਾਲ ਸਿੰਘ ਕਾਲੜਾ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਦਲਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਐਡਵੋਕੇਟ ਰਜਿੰਦਰ ਪਾਲ ਸਿੰਘ
