ਨਵੇਂ ਸਾਲ ਦੀ ਅਰੰਭਤਾ ਮੌਕੇ ਅੰਮ੍ਰਿਤ ਸਾਗਰ ਪਰਿਵਾਰ ਵੱਲੋ ਸੰਗਤਾਂ ਲਈ ਲੰਗਰ ਲਗਾਇਆ ਗਿਆ  

ਨਵਾਂ ਸਾਲ ਸਮੂਹ ਸੰਗਤਾਂ ਲਈ ਖੁਸ਼ਹਾਲੀ ਵਾਲਾ ਹੋਵੇ-ਭਾਈ ਜਸਵਿਂੰਦਰ ਸਿੰਘ

ਲੁਧਿਆਣਾ ,1 ਜਨਵਰੀ (ਆਰ ਐਸ ਖ਼ਾਲਸਾ ) ਸਮੁੱਚੀ ਮਨੁੱਖਤਾ ਲਈ ਆਰੰਭ ਹੋਇਆ ਨਵਾਂ ਸਾਲ ਖੁਸ਼ੀਆਂ, ਖੇੜਿਆਂ ਤੇ ਖੁਸ਼ਹਾਲੀ ਵਾਲਾ ਹੋਵੇ।।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਜਸਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਨੇ ਅੱਜ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪਰਿਵਾਰ ਵੱਲੋ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਨਵੇਂ ਸਾਲ ਦੀ ਆਰੰਭਤਾ ਅਤੇ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜਾ ਦੇ ਆਗਮਨ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਟੁੱਟ ਲੰਗਰ ਦੀ ਆਰੰਭਤਾ ਮੌਕੇ ਕੀਤਾ।ਉਨ੍ਹਾਂ ਨੇ ਕਿਹਾ ਕਿ ਸਮੁੱਚੇ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ , ਸ.ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਬਰਾਂ ਵੱਲੋ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੁਰੂ ਦਾ ਲੰਗਰ ਲਗਾਉਣ ਦੀ ਸੇਵਾ ਕਰਨਾ , ਸੇਵਾ ਦੇ ਸਕੰਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ।ਇਸ ਤੋ ਪਹਿਲਾਂ ਸੰਗਤਾਂ ਨੂੰ ਗੁਰੂ ਦਾ ਅਟੁੱਟ ਲੰਗਰ ਵਰਤਾਉਣ ਲਈ ਕੀਤੀ ਗਈ ਅਰਦਾਸ ਦੀ ਸੇਵਾ ਭਾਈ ਜਸਵਿੰਦਰ ਸਿੰਘ ਨੇ ਕੀਤੀ,ਉਪਰੰਤ ਅੰਮ੍ਰਿਤ ਸਾਗਰ ਪਰਿਵਾਰ ਦੇ ਮੈਬਰਾਂ ਵੱਲੋਂ ਇੱਕਤਰ ਹੋਈਆਂ ਸੰਗਤਾਂ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਲੰਗਰ ਛਕਾਇਆ ਗਿਆ।ਇਸ ਮੌਕੇ ਸ.ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ,

ਹਰਬਿੰਦਰ ਸਿੰਘ,ਮਨੀਕਰਨ ਸਿੰਘ,ਰਵੀ ਕੁਮਾਰ,ਢਾਡੀ ਬਲਜਿੰਦਰ ਸਿੰਘ, ਅਸ਼ਮੀਤ ਕੌਰ, ਆਸਗੀਤ ਕੌਰ, ਸਾਜ ਕੌਰ,

ਜਾਸਮੀਨ ਕੌਰ, ਜਪਨਾਜ਼ ਕੌਰ,ਦਲਜੀਤ ਕੌਰ ਭਾਟੀਆ,ਜਗਤਾਰ ਸਿੰਘ,ਰਤਨਜੋਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।