
ਸੰਤ – ਸਿਪਾਹੀ ਗੁਰੂ ਗੋਬਿੰਦ ਸਿੰਘ ਜੀ ਇੱਕ ਇਨਕਲਾਬੀ ਯੋਧੇ ਸਨ- ਭੁਪਿੰਦਰ ਸਿੰਘ
*************************
ਲੁਧਿਆਣਾ, 4 ਜਨਵਰੀ (ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੱਜ ਗੁਰਦੁਆਰਾ ਸਾਹਿਬ ਵਿਖੇ ਦਸ਼ਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਜਿਸ ਅੰਦਰ ਭਾਈ ਕ੍ਰਿਪਾਲ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਇਕੱਤਰ ਹੋਇਆਂ ਸੰਗਤਾਂ ਨੂੰ ਜਿੱਥੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਨੀਆਂ ਦੇ ਇਤਿਹਾਸ ਅੰਦਰ ਇੱਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿੰਨਾ ਨੇ ਸਦੀਆਂ ਤੋਂ ਜਬਰ ਜ਼ੁਲਮ ਦੀਆਂ ਸੱਟਾਂ ਨਾਲ ਮਿੱਧੇ ਮਧੋਲੇ ਹਿੰਦੁਸਤਾਨੀ ਸਮਾਜ ਵਿੱਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ- ਬਰ- ਤਿਆਰ ਖਾਲਸਾ ਪੰਥ ਦੀ ਸਿਰਜਨਾ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਨ ਦੀ ਤਕੀਦ ਵੀ ਕੀਤੀ। ਇਸ ਦੌਰਾਨ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਦੀ ਬਖਸ਼ਿਸ਼ ਭੇਟ ਕੀਤੀ ਅਤੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਜਿੰਦਰਪਾਲ ਸਿੰਘ ਖਾਲਸਾ( ਰਾਜੂ ਵੀਰ ਜੀ.) ਲੁਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।ਕੀਰਤਨ ਸਮਾਗਮ ਦੌਰਾਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਸੁਰਿੰਦਰਪਾਲ ਸਿੰਘ ਭੁਟੀਆਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਤਰਲੋਚਨ ਸਿੰਘ ਸਾਂਭਰ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਅਵਤਾਰ ਸਿੰਘ ਮਿੱਢਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ,ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ,ਅਵਤਾਰ ਸਿੰਘ ਮਿੱਢਾ,ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ
