
ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਇਤਿਹਾਸ ‘ਚ ਇੱਕ ਇਨਕਲਾਬੀ ਰਹਿਬਰ ਹੋਏ -ਇੰਦਰਜੀਤ ਸਿੰਘ ਮੱਕੜ*
###################
ਲੁਧਿਆਣਾ,5 ਜਨਵਰੀ (ਆਰ ਐਸ ਖ਼ਾਲਸਾ ) ਦਸ਼ਮੇਸ਼ ਪਿਤਾ, ਸਾਹਿਬ-ਏ-ਕਮਾਲ , ਸੰਤ ਸਿਪਾਹੀ, ਤੇ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਲੁਧਿਆਣਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਅੰਦਰ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਮਹੱਤਤਾ ਸਬੰਧੀ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ।ਆਉ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਉਨਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਇਕ ਨਵੇਂ ਇਨਕਲਾਬ ਦੀ ਸਿਰਜਣਾ ਕੀਤੀ।ਜਿਸ ਦੇ ਸਦਕਾ ਉਨ੍ਹਾਂ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਇਨਕਲਾਬੀ ਰਹਿਬਰ ਦੇ ਰੂਪ ਵੱਜੋਂ ਜਾਣਿਆ ਜਾਂਦਾ ਹੈ।
ਇਸ ਦੌਰਾਨ ਸ.ਮਕੱੜ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦੇਦਿਆਂ ਕਿਹਾ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ।ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ,ਭਾਈ ਵਰਿੰਦਰ ਸਿੰਘ
ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਸੁਖਵੰਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ( ਬੱਚਿਆਂ ਦਾ ਕੀਰਤਨੀ ਜੱਥਾ) ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ,ਅੱਤਰ ਸਿੰਘ ਮੱਕੜ , ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ,ਹਰਮਿੰਦਰ ਸਿੰਘ ਕੋਹਲੀ,ਹਰਬੰਸ ਸਿੰਘ ਰਾਜਾ, ਬਲਬੀਰ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ ਕਥੂਰੀਆ,ਸੁਖਵਿੰਦਰ ਸਿੰਘ ਹੈਪੀ ਕੋਚਰ, ਭੁਪਿੰਦਰ ਸਿੰਘ ਮਨੀ ਜਿਊਲਰਜ, ਪ੍ਰਿਤਪਾਲ ਸਿੰਘ, ਇੰਦਰਬੀਰ ਸਿੰਘ ਬੱਤਰਾ ,ਪ੍ਰੇਮ ਸਿੰਘ,ਭੁਪਿੰਦਰ ਸਿੰਘ ਅਰੋੜਾ ,ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ , ਪਰਮਜੀਤ ਸਿੰਘ ਸੇਠੀ,ਅਵਤਾਰ ਸਿੰਘ ਮਿੱਢਾ,ਮਨਜੋਤ ਸਿੰਘ ਪਾਹਵਾ,ਵਿਸ਼ੇਸ਼ ਤੋਂਰ ਤੇ ਹਾਜਰ ਸਨ ।
,
