ਨਿਊਜ਼ ਪੰਜਾਬ
7 ਜਨਵਰੀ 2026
ਪੰਜਾਬ ਵਿੱਚ ਵੱਧ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਣਗੇ।
👉 ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
