ਨਿਊਜ਼ ਪੰਜਾਬ
7 ਜਨਵਰੀ 2026
ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਵੱਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਸੰਧੂ 2017 ਤੋਂ ਲਗਾਤਾਰ ਆਮ ਆਦਮੀ ਪਾਰਟੀ ਲਈ ਸਰਗਰਮ ਰਹੇ ਅਤੇ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਵੀ ਲੜੀ, ਪਰ ਕਾਂਗਰਸ ਦੇ ਡਾਕਟਰ ਰਾਜ ਕੁਮਾਰ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ। ਬਾਅਦ ਵਿੱਚ ਲੋਕ ਸਭਾ ਅਤੇ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਕਾਰਨ ਉਹ ਨਿਰਾਸ਼ ਦੱਸੇ ਜਾ ਰਹੇ ਹਨ ਅਤੇ ਮਾਣ-ਸਤਿਕਾਰ ਨਾ ਮਿਲਣ ਨੂੰ ਅਸਤੀਫੇ ਦੀ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ। ਅਸਤੀਫੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸੰਧੂ ਦੀ ਘਰ ਵਾਪਸੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋ ਸਕਦੀ ਹੈ, ਕਿਉਂਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ।
