
ਭਾਈ ਹਰਭੇਜ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ
**************
ਲੁਧਿਆਣਾ 7 ਜਨਵਰੀ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਵਿਸੇਸ਼ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਭਾਈ ਹਰਭੇਜ ਸਿੰਘ ਵਡਾਲਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ ,ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਤਜਿੰਦਰਪਾਲ ਸਿੰਘ ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਅਮਰਜੀਤ ਸਿੰਘ ਹੈਪੀ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ,ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ ,ਹਰਪ੍ਰੀਤ ਸਿੰਘ ਨੀਟਾ , ਦਵਿੰਦਰ ਸਿੰਘ ਬਿੱਟੂ ,ਖੁਸ਼ਹਾਲ ਸਿੰਘ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ,ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ਤੇ ਹਾਜਰ ਸਨ ।
