ਪੰਜਾਬ–ਚੰਡੀਗੜ੍ਹ ’ਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ,13 ਜਨਵਰੀ ਤੱਕ ਯੈਲੋ ਅਲਰਟ ਜਾਰੀ

ਨਿਊਜ਼ ਪੰਜਾਬ

8 ਜਨਵਰੀ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਸੀਤ ਲਹਿਰ ਅਤੇ ਧੁੰਦ ਦਾ ਓਰੇਂਜ ਅਲਰਟ ਹੈ। ਇਸ ਦੌਰਾਨ ਰਾਤ ਤੋਂ ਬਾਅਦ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 6.1 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ। ਇਸ ਸਮੇਂ ਦੌਰਾਨ ਅੰਮ੍ਰਿਤਸਰ ਵਿੱਚ ਵੀ ਕੋਲਡ ਡੇ ਦਰਜ ਕੀਤਾ ਗਿਆ। ਪਟਿਆਲਾ, ਬਠਿੰਡਾ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਰਹੀ, ਜਿਸ ਕਾਰਨ ਵਾਹਨ ਚਾਲਕਾਂ ਲਈ ਕਾਫ਼ੀ ਮੁਸ਼ਕਲਾਂ ਆਈਆਂ।

ਮੌਸਮ ਵਿਭਾਗ ਨੇ 13 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ ਤਾਂ ਦੂਜੇ ਪਾਸੇ ਵਿਭਾਗ ਮੁਤਾਬਕ ਠੰਡ ਵਧ ਸਕਦੀ ਹੈ। ਮੌਸਮ ਵਿਭਾਗ ਵੱਲੋਂ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਹੜੀ ਯਾਨੀ 13 ਜਨਵਰੀ ਤੱਕ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਭਾਵੇਂ ਹੀ ਬੀਤੇ ਦਿਨੀਂ ਦੁਪਹਿਰ ਕੁਝ ਸਮੇਂ ਲਈ ਧੁੱਪ ਨਿਕਲੀ ਪਰ ਤੇਜ਼ ਹਵਾਵਾਂ ਚੱਲਣ ਨਾਲ ਸੀਤ ਲਹਿਰ ਦੀ ਸਥਿਤੀ ਬਣੀ ਰਹੀ। ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਸੰਘਣੀ ਧੁੰਦ ਕੁਝ ਥਾਵਾਂ ‘ਤੇ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ, ਮਾਲੇਰਕੋਟਲਾ ਵਿਚ ਸੰਘਣੀ ਧੁੰਦ ਕਈ ਥਾਵਾਂ ‘ਤੇ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਮੋਹਾਲੀ ਵਿਚ ਕੁਝ ਥਾਵਾਂ ‘ਤੇ ਕੋਲਡ ਡੇ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਵਿਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।