ਨਿਊਜ਼ ਪੰਜਾਬ
8 ਜਨਵਰੀ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਸੱਦ ਲਈ ਹੈ। ਪੰਜਾਬ ਸਰਕਾਰ ਵੱਲੋਂ 9 ਜਨਵਰੀ ਨੂੰ ਇੱਕ ਅਹਿਮ ਕੈਬਨਿਟ ਮੀਟਿੰਗ ਬੁਲਾਈ ਗਈ ਹੈ, ਜੋ ਵੀਰਵਾਰ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿੱਚ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਜਿਸ ਵਿੱਚ ਸੂਬੇ ਦੇ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
