ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਚੰਡੀਗੜ੍ਹ ਦੇ ਸਾਰੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧੀਆਂ

ਨਿਊਜ਼ ਪੰਜਾਬ

9 ਜਨਵਰੀ 2026

ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਚ ਮੌਸਮ ਦੀ ਖਰਾਬੀ ਦੇ ਚੱਲਦਿਆਂ ਸਰਦੀਆਂ ਦੀਆਂ ਛੁੱਟੀਆਂ ਹੁਣ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਇਹ ਛੁੱਟੀਆਂ 10 ਜਨਵਰੀ ਨੂੰ ਖ਼ਤਮ ਹੋਣ ਵਾਲੀਆਂ ਸਨ, ਪਰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ।