ਬੰਦਿਆ ਹੰਕਾਰ ਨਾ ਕਰ….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 11 ਜਨਵਰੀ 2026

ਨਿਊਜ਼ ਪੰਜਾਬ 

ਬੰਦਿਆ ਹੰਕਾਰ ਨਾ ਕਰ… ਭਾਈ ਪਿੰਦਰਪਾਲ ਸਿੰਘ ਜੀ

Amrit wele da mukhwakh shri Harmandar sahib amritsar sahib ji, Ang-719,

11-January-2026

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਪੰਨਾ 719}

ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ।

ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧।

ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥ {पन्ना 719}

पद्अर्थ: गावै = गाता रहता है। की = की। गुनु = गुण, स्वभाव।1। रहाउ।

आपे = आप ही। बोलि = बोल के। बोलि बुलावै = (खुद ही हरेक जीव में) बोलता है खुद ही जीवों को बोलने के लिए प्रेरता है।1।

पंच ततु = जल, अग्नि, पृथ्वी, वायु, आकाश। पंच धातु = जल में रस, अग्नि में रूप, पृथ्वी में गंध, वायु में स्पर्श, आकाश में शबद। झगरु = झगड़ा, खींचतान। चुकावै = चुकाता है।2।

अर्थ: हे भाई! परमात्मा का भक्त सदा परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं त्यागता।1। रहाउ।

हे भाई! (भक्त अपनी निंदा सुन के भी अपना स्वभाव नहीं त्यागता, क्योंकि वह जानता है कि) जो कुछ कर रहा है मालिक-प्रभू खुद ही (जीवों में बैठ के) कर रहा है, वह खुद ही हरेक कार कर रहा है। मालिक-प्रभू खुद ही (हरेक जीव को) मति देता है, खुद ही (हरेक में बैठा) बोल रहा है, खुद ही (हरेक जीव को) बोलने की प्रेरणा कर रहा है।1।

हे भाई! (भक्त जानता है कि) परमात्मा ने खुद ही (अपने आप से) पाँच तत्वों का जगत पसारा पसारा हुआ है, खुद ही इन तत्वों में पाँचों विषौ भरे हुए हैं। हे नानक! (कह– हे भाई!) परमात्मा आप ही अपने सेवक को मिलाता है, और, आप ही (उसके अंदर से हरेक किस्म की) खींचतान खत्म करता है।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏💐🙏🚩🚩