ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ, ਅੰਤਿਮ ਸੰਸਕਾਰ ਪਰਿਵਾਰ ਦੇ ਵਿਦੇਸ਼ ਤੋਂ ਆਉਣ ਉਪਰੰਤ

ਨਿਊਜ਼ ਪੰਜਾਬ

12 ਜਨਵਰੀ 2026

ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ-ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸੁਖਦੇਵ ਸਿੰਘ ਤੂਰ ਭੈਣੀ (ਕੈਨੇਡਾ) ਦੇ ਪਿਤਾ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੀ ਦੋ ਵਾਰ ਨੁਮਾਇੰਦਗੀ ਕਰ ਚੁੱਕੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ।