ਮਾਘੀ ਮੇਲੇ ਕਾਰਨ 3 ਦਿਨ ਪੰਜਾਬ ਸਰਕਾਰ ਨੇ ਬੁੱਕ ਕੀਤੀਆ ਸਰਕਾਰੀ ਬੱਸਾਂ, ਯਾਤਰੀਆਂ ਨੂੰ ਆ ਸਕਦੀ ਹੈ ਭਾਰੀ ਦਿੱਕਤ

ਨਿਊਜ਼ ਪੰਜਾਬ

12 ਜਨਵਰੀ 2026

ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਘੀ ਦੇ ਮੇਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰੀਬ 1600 ਬੱਸਾਂ ਬੁੱਕ ਕੀਤੀਆਂ ਗਈਆਂ ਹਨ, ਜਿਸ ਕਾਰਨ ਆਉਂਦੇ ਤਿੰਨ ਦਿਨਾਂ ਦੌਰਾਨ ਆਮ ਰੂਟਾਂ ’ਤੇ ਬੱਸ ਸੇਵਾ ਪ੍ਰਭਾਵਿਤ ਰਹਿ ਸਕਦੀ ਹੈ। ਇਸ ਫੈਸਲੇ ਨਾਲ ਹਰ ਰੋਜ਼ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਾਣਕਾਰੀ ਮੁਤਾਬਕ ਮਾਘੀ ਮੇਲੇ ਲਈ ਪੀਆਰਟੀਸੀ ਅਤੇ ਪਨਬੱਸ ਦੀਆਂ ਲਗਭਗ 1600 ਬੱਸਾਂ ਨੂੰ ਖਾਸ ਤੌਰ ’ਤੇ ਬੁੱਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਕਾਰਨ ਬਾਕੀ ਰੂਟਾਂ ’ਤੇ ਰੋਡਵੇਜ਼ ਬੱਸਾਂ ਦੀ ਗਿਣਤੀ ਘੱਟ ਹੋਵੇਗੀ ਅਤੇ ਯਾਤਰੀਆਂ ਨੂੰ ਲੰਬਾ ਇੰਤਜ਼ਾਰ ਜਾਂ ਭੀੜ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਤੋਂ ਇਲਾਵਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਬੱਸਾਂ ਦੇ ਹਿਸਾਬ-ਕਿਤਾਬ ਅਤੇ ਖਰਚੇ ਦੀ ਦੇਖਰੇਖ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।