ਨਿਊਜ਼ ਪੰਜਾਬ
14 ਜਨਵਰੀ 2026
ਮਾਂਘ ਮਹੀਨੇ ਦੀ ਸੰਗਰਾਂਦ… ਵਿਚਾਰ ਭਾਈ ਸਰਬਜੀਤ ਸਿੰਘ ਜੀ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦੇ ਪਾਵਨ ਪਵਿੱਤਰ ਮਾਘ ਮਹੀਨੇ ਦੀ ਸੰਗਰਾਂਦ ਦਾ ਮੁੱਖਵਾਕ*੧ ਮਾਘ ੫੫੭, ੧੪ ਜਨਵਰੀ ੨੦੨੬ ੴ ☬ 🙏🙏*
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਪਦ ਅਰਥ :- ਤਪਤੁ ਹੈ = ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।
ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥
अर्थ :- (सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फंस कर) मनुष्य विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने वाला है (किसी को विरला नहीं रखता) ॥४॥३॥५॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏
