ਮੋਗਾ ਦੇ ਦੋ ਨਿੱਜੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਿਊਜ਼ ਪੰਜਾਬ

14 ਜਨਵਰੀ 2026

ਬੁੱਧਵਾਰ ਨੂੰ ਮੋਗਾ ਦੇ ਦੋ ਪ੍ਰਾਈਵੇਟ ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਡੀਐਨ ਮਾਡਲ ਸਕੂਲ, ਕੋਟ ਈਸੇਖਾਨ ਅਤੇ ਕੈਂਬਰਿਜ ਸਕੂਲ ਨੂੰ ਸਵੇਰੇ 8:36 ਵਜੇ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਦੋਵਾਂਸਕੂਲਾਂ ਵਿੱਚ ਪਹੁੰਚ ਕੇ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਖਾਲੀ ਕਰਵਾ ਲਿਆ। ਬੰਬ ਸਕੁਐਡ ਅਤੇ ਡੌਗ ਸਕੁਐਡ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ ਅਤੇ ਸਕੂਲ ਦੇ ਕੰਪਲੈਕਸ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ।