ਭਗਵੰਤ ਮਾਨ ਨੂੰ ਵਿਦੇਸ਼ ਦੌਰੇ ਲਈ ਨਹੀਂ ਮਿਲੀ ਰਾਜਨੀਤਿਕ ਮਨਜ਼ੂਰੀ, ਵਿਦੇਸ਼ ਮੰਤਰਾਲਾ ਵੱਲੋਂ UK–ਇਜ਼ਰਾਈਲ ਯਾਤਰਾ ਰੱਦ

ਨਿਊਜ਼ ਪੰਜਾਬ

14 ਜਨਵਰੀ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਦੌਰੇ ਲਈ ਰਾਜਨੀਤਿਕ ਮਨਜ਼ੂਰੀ ਨਾ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਫਰਵਰੀ ਮਹੀਨੇ ਬ੍ਰਿਟੇਨ ਅਤੇ ਇਜ਼ਰਾਈਲ ਦੇ ਦੌਰੇ ‘ਤੇ ਜਾਣਾ ਚਾਹੁੰਦੇ ਸਨ, ਜਿਸ ਦੌਰਾਨ ਉਹ 25 ਮੈਂਬਰੀ ਵਫ਼ਦ ਦੀ ਅਗਵਾਈ ਕਰਦੇ ਹੋਏ ਵਿਦੇਸ਼ਾਂ ਵਿੱਚ ਵਸਦੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ ਦੇਣ ਵਾਲੇ ਸਨ। ਪਰ ਵਿਦੇਸ਼ ਮੰਤਰਾਲਾ ਵੱਲੋਂ ਮੁੱਖ ਮੰਤਰੀ ਮਾਨ ਅਤੇ ਸੂਬੇ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਰਾਜਨੀਤਿਕ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ ਸੀਨੀਅਰ ਰਾਜਨੀਤਿਕ ਨੇਤਾਵਾਂ ਨੂੰ ਵਿਦੇਸ਼ ਦੌਰੇ ਲਈ MEA ਤੋਂ ਮਨਜ਼ੂਰੀ ਲਾਜ਼ਮੀ ਹੁੰਦੀ ਹੈ।

ਦੱਸਣਯੋਗ ਹੈ ਕਿ ਮਾਰਚ ਵਿੱਚ ਪੰਜਾਬ ਸਰਕਾਰ ਵੱਲੋਂ ਇਨਵੈਸਟਰ ਸਮਿਟ ਕਰਵਾਉਣ ਦੀ ਯੋਜਨਾ ਹੈ, ਜਿਸ ਲਈ ਇਹ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਮਾਨ ਨੂੰ ਵਿਦੇਸ਼ ਯਾਤਰਾ ਲਈ ਮਨਜ਼ੂਰੀ ਨਹੀਂ ਮਿਲੀ, ਇਸ ਤੋਂ ਪਹਿਲਾਂ ਅਗਸਤ 2024 ਵਿੱਚ ਵੀ ਉਨ੍ਹਾਂ ਨੂੰ ਪੈਰਿਸ ਓਲੰਪਿਕ ਦੌਰਾਨ ਭਾਰਤੀ ਹਾਕੀ ਟੀਮ ਦਾ ਹੌਸਲਾ ਅਫਜ਼ਾਈ ਕਰਨ ਲਈ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।