ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ, ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫਾ

ਨਿਊਜ਼ ਪੰਜਾਬ

14 ਜਨਵਰੀ 2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਬਰਾੜ ਨੇ ਆਪਣੇ ਅਸਤੀਫ਼ੇ ਸਬੰਧੀ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਅਸਤੀਫਾ ਦਿੰਦਿਆਂ ਲਿਖਿਆ ਹੈ- ”ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀਂ ਮਕਾਨ ਬਣਾ ਕੇ ਛੱਡਣਾ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀਂ ਬਚਿਆ।ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਬਰੀ ਭਰਤੀ ਕਮੇਟੀ ਰਾਹੀ ਕਰਵਾਈ ਗਈ ਭਰਤੀ ਲਈ ਮੈਂ ਬਹੁਤ ਹੀ ਉਤਸਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿੱਚੋ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ