ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ, ਆਪਣੇ ਬਿਆਨਾਂ ‘ਤੇ ਦੇਣਗੇ ਸਪੱਸ਼ਟੀਕਰਨ

ਨਿਊਜ਼ ਪੰਜਾਬ

15 ਜਨਵਰੀ 2026

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਉਹ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਕਰੀਬ 12 ਵਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ।