ਨਿਊਜ਼ ਪੰਜਾਬ
15 ਜਨਵਰੀ 2026
ਸ੍ਰੀ ਅਕਾਲ ਤਖਤ ਸਾਹਿਬ, ਜਥੇਦਾਰ ਨਾਲ ਮੁਲਾਕਾਤ ਕਰਕੇ ਅਤੇ ਆਪਣਾ ਸਪੱਸ਼ਟੀਕਰਨ ਦੇਣ ਉਪਰੰਤ ਮੁੱਖ ਮੰਤਰੀ ਅਕਾਲ ਤਖਤ ਸਾਹਿਬ ਸਕੱਤਰੇਤ ਤੋਂ ਬਾਹਰ ਆ ਗਏ ਹਨ।
ਇਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕਰੀਬ 11 ਵੱਜ ਕੇ 35 ਮਿੰਟ ’ਤੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਸਨ ਜਦੋਂ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 12 ਵਜੇ ਅਕਾਲ ਤਖ਼ਤ ਸਾਹਿਬ ਸਕਤਰੇਤ ’ਤੇ ਪੁੱਜੇ ਸਨ। ਇਸ ਤੋਂ ਬਾਅਦ ਸਮਝਿਆ ਜਾਂਦਾ ਹੈ ਕਿ ਕਰੀਬ 45 ਮਿੰਟ ਤੱਕ ਜਥੇਦਾਰ ਅਤੇ ਮੁੱਖ ਮੰਤਰੀ ਦੀ ਗੱਲਬਾਤ ਹੋਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਥੇਦਾਰ ਸਹਿਬਾਨ ਵਲੋਂ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠੀਆਂ ਨਾਲ ਸੰਬੰਧਿਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੱਤੀ ਗਈ।
