ਨਿਊਜ਼ ਪੰਜਾਬ
15 ਜਨਵਰੀ 2026
ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਠੰਢ ਅਤੇ ਸੰਘਣੀ ਧੁੰਦ ਨੇ ਆਮ ਲੋਕਾਂ ਨੂੰ ਠਾਰ ਦਿੱਤਾ ਹੈ। ਠੰਢ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੀ ਹੁਣ ਸਿੱਖਿਆ ਵਿਭਾਗ ਵੱਲੋਂ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ।
ਪੰਜਾਬ ’ਚ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਹੋਵੇਗਾ , ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3.20 ਤੱਕ ਦਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਸੂਬੇ ਭਰ ’ਚ ਪੈ ਰਹੀ ਕੜਾਕੇ ਦੀ ਠੰਢ ਦੇ ਚੱਲਦਿਆਂ ਲਿਆ ਗਿਆ ਹੈ। ਇਹ ਸਮਾਂ 21 ਜਨਵਰੀ ਤੱਕ ਇਹੀ ਸਕੂਲਾਂ ਦਾ ਸਮਾਂ ਰਹੇਗਾ।
