ਨਿਊਜ਼ ਪੰਜਾਬ
18 ਜਨਵਰੀ 2026
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਤੁਰੰਤ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਉਨ੍ਹਾਂ ਦਾ ਪੂਰਾ ਚੈੱਕਅਪ ਕੀਤਾ ਜਾ ਰਿਹਾ ਹੈ। ਡਾਕਟਰਾਂ ਅਨੁਸਾਰ, ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
